January 23, 2025

ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਸਬੰਧੀ

 ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ 2025 ਨੂੰ ਸਵੇਰੇ 11 ਵਜੇ ਪੰਜ ਸਿੰਘ ਸਾਹਿਬਾਨਾਂ ਦੇ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। 

ਤੁਹਾਨੂੰ ਦੱਸ ਦਈਏ ਕਿ ਦੋ ਦਸੰਬਰ 2024 ਵਾਲੇ ਦਿਨ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ ਉਸ ਤੋਂ ਬਾਅਦ ਹੁਣ ਇਹ ਪਹਿਲੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਹੋਣ ਜਾ ਰਹੀ ਹੈ ਇਸ ਬੈਠਕ ਦੇ ਮੁੱਖ ਏਜੰਡਾ ਕੀ ਹੈ ਅਤੇ ਕਿਹੜੇ ਕਿਹੜੇ ਮੁੱਦਿਆਂ ਤੇ ਇਹ ਵਿਚਾਰ ਚਰਚਾ ਹੋਵੇਗੀ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। 

ਪੰਜ ਸਿੰਘ ਸਾਹਿਬਾਨਾਂ ਦੇ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰਾਂ ਦੇ ਨਾਲ ਦੋ ਸਿੰਘ ਸਾਹਿਬਾਨ ਹੋਰ ਮੌਜੂਦ ਰਹਿਣਗੇ ਹੁਣ ਦੇਖਣਾ ਇਹ ਹੋਵੇਗਾ ਕਿ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਾਰੇ ਇਸ ਮੀਟਿੰਗ ਦੇ ਵਿੱਚ ਕੀ ਵਿਚਾਰ ਚਰਚਾ ਹੁੰਦੀ ਹੈ।

No comments:

Post a Comment

ਭਾਈ ਰਣਜੀਤ ਸਿੰਘ ਕੁੱਕੀ ਗਿੱਲ ਦੇ ਬਾਰੇ ਸੰਖੇਪ ਜਾਣਕਾਰੀ

🔴🔶 ਭਾਈ ਰਣਜੀਤ ਸਿੰਘ ਕੁੱਕੀ ਗਿੱਲ ਬਾਰੇ ਜਾਣਕਾਰੀ ਭਾਈ ਰਣਜੀਤ ਸਿੰਘ ਕੁੱਕੀ ਗਿੱਲ (ਜਿਸ ਨੂੰ ਅਕਸਰ "ਕੁੱਕੀ ਗਿੱਲ" ਵਜੋਂ ਜਾਣਿਆ ਜਾਂਦਾ ਹੈ) ਇੱਕ ਵਿਵਾਦਿਤ ...