March 10, 2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਸਾਹਿਬ ਕੁਲਦੀਪ ਸਿੰਘ ਗੜਗੱਜ ਵਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕੀ ਕਿਹਾ

 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਆਪਣੀ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੱਡਾ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਨਾ ਗ੍ਰੰਥੀ ਮੌਜੂਦ, ਨਾ ਪੰਥ ਦੀ ਹਾਜ਼ਰੀ ਤੇ ਫਿਰ ਵੀ ਦਸਤਾਰਬੰਦੀ ਕਰ ਦਿੱਤੀ ਗਈ।


ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਲ ‘ਤੇ ਗੰਭੀਰ ਪ੍ਰਸ਼ਨ ਉਠਾਏ ਕਿ ਪਹਲਾਂ ਜਦੋਂ ਕਿਸੇ ਨੇ ਮਰਿਆਦਾ ਦੀ ਉਲੰਘਨਾ ਕੀਤੀ, ਤਾਂ ਉਸਨੂੰ ਭਗੌੜਾ ਆਖਣ ਵਾਲੇ ਹੁਣ ਕਿਸ ਅਧਾਰ ‘ਤੇ ਇਹ ਕਾਰਜ ਕਰ ਰਹੇ ਹਨ? ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਉੱਤੇ ਵੀ ਇਹ ਦੋਸ਼ ਲਗਾਏ ਗਏ ਕਿ ਉਨ੍ਹਾਂ ਨੇ ਮਰਿਆਦਾ ਅਨੁਸਾਰ ਕੰਮ ਨਹੀਂ ਕੀਤਾ।


ਉਨ੍ਹਾਂ ਨੇ ਅੱਗੇ ਕਿਹਾ ਕਿ ਨਾ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਜਾਂ ਹੋਰ ਗ੍ਰੰਥੀ ਮੌਜੂਦ ਸਨ, ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਉਥੇ ਸਨ। ਇੱਥੋਂ ਤਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੈਂਬਰ ਵੀ ਮੌਜੂਦ ਨਹੀਂ ਸਨ। ਨਾ ਹੀ ਕਿਸੇ ਹੋਰ ਤਖ਼ਤ ਸਾਹਿਬਾਂ ਦੇ ਜਥੇਦਾਰ ਜਾਂ ਮੁੱਖ ਗ੍ਰੰਥੀ ਉਥੇ ਪਹੁੰਚੇ, ਪਰ ਫਿਰ ਵੀ ਦਸਤਾਰਬੰਦੀ ਕਰ ਦਿੱਤੀ ਗਈ।

No comments:

Post a Comment

ਭਾਈ ਰਣਜੀਤ ਸਿੰਘ ਕੁੱਕੀ ਗਿੱਲ ਦੇ ਬਾਰੇ ਸੰਖੇਪ ਜਾਣਕਾਰੀ

🔴🔶 ਭਾਈ ਰਣਜੀਤ ਸਿੰਘ ਕੁੱਕੀ ਗਿੱਲ ਬਾਰੇ ਜਾਣਕਾਰੀ ਭਾਈ ਰਣਜੀਤ ਸਿੰਘ ਕੁੱਕੀ ਗਿੱਲ (ਜਿਸ ਨੂੰ ਅਕਸਰ "ਕੁੱਕੀ ਗਿੱਲ" ਵਜੋਂ ਜਾਣਿਆ ਜਾਂਦਾ ਹੈ) ਇੱਕ ਵਿਵਾਦਿਤ ...