ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾਏ ਜਾਣ ਤੋਂ ਬਾਅਦ ਨਵੇਂ ਜਥੇਦਾਰਾਂ ਦੀ ਚੋਣ ਕੀਤੀ ਗਈ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਦਰੂਨੀ ਕਮੇਟੀ ਦੀ ਮੀਟਿੰਗ ਵਿੱਚ ਜਸਵੰਤ ਸਿੰਘ ਪੁੜੈਨ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਥਾਂ 'ਤੇ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਦੇ ਤੌਰ 'ਤੇ ਬਾਬਾ ਟੇਕ ਸਿੰਘ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅੱਜ ਦੀ ਮੀਟਿੰਗ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਚਰਚਾ ਨਹੀਂ ਹੋਈ। ਹਾਲਾਂਕਿ, ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
No comments:
Post a Comment