March 12, 2025

ਦਮਦਮੀ ਟਕਸਾਲ ਨੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਸੰਗਰਸ਼ ਦਾ ਕੀਤਾ ਐਲਾਨ

 ਤਿੰਨ ਤਖ਼ਤਾਂ ਦੇ ਜਥੇਦਾਰਾਂ ਦੀ ਬਦਲੀ: ਸ਼੍ਰੋਮਣੀ ਕਮੇਟੀ ਦਬਾਅ 'ਚ

ਤਿੰਨ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਅਤੇ ਨਵੇਂ ਜਥੇਦਾਰ ਥਾਪਣ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਨੂੰ ਵਿਵਾਦਾਂ 'ਚ ਘੇਰ ਲਿਆ ਹੈ। ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਰੋਧ ਹੋਣ ਤੋਂ ਬਾਅਦ ਹੁਣ ਦਮਦਮੀ ਟਕਸਾਲ ਵੀ ਖੁੱਲ੍ਹ ਕੇ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਖ਼ਿਲਾਫ ਆ ਗਈ ਹੈ। ਇਸੇ ਦੇ ਨਾਲ, ਦੇਸ਼-ਵਿਦੇਸ਼ ਦੀਆਂ ਕਈ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਗਲੇ ਕੁਝ ਦਿਨਾਂ 'ਚ ਇਹ ਮਾਮਲਾ ਹੋਰ ਗੰਭੀਰ ਹੋਣ ਦੇ ਆਸਾਰ ਨੇ।


ਦਮਦਮੀ ਟਕਸਾਲ ਵਲੋਂ 14 ਮਾਰਚ ਨੂੰ ਵੱਡਾ ਇਕੱਠ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਐਲਾਨ ਕੀਤਾ ਹੈ ਕਿ ਪੰਥਕ ਮਰਯਾਦਾ ਦੀ ਉਲੰਘਣਾ ਦੇ ਖ਼ਿਲਾਫ 14 ਮਾਰਚ ਨੂੰ ਸਿੱਖ ਸੰਗਤ ਦਾ ਵੱਡਾ ਇਕੱਠ ਕੀਤਾ ਜਾਵੇਗਾ। ਇਹ ਇਕੱਠ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਹੋਵੇਗਾ। ਉਨ੍ਹਾਂ ਸਮੂਹ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਅਤੇ ਪੂਰੇ ਪੰਥ ਨੂੰ ਇਸ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।


ਬਾਬਾ ਹਰਨਾਮ ਸਿੰਘ ਦਾ ਸੰਦੇਸ਼

ਇੱਕ ਵੀਡੀਓ ਸੰਦੇਸ਼ ਰਾਹੀਂ, ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਨੇ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਫ਼ੈਸਲੇ ਮਨਮਰਜ਼ੀ ਅਤੇ ਬਿਨਾਂ ਕਿਸੇ ਪੰਥਕ ਰਾਜ਼ੀ-ਮਨਜ਼ੂਰੀ ਤੋਂ ਕੀਤੇ ਗਏ ਹਨ। ਉਨ੍ਹਾਂ ਇਸ ਨੂੰ ਸਿੱਖ ਮਰਯਾਦਾ ਅਤੇ ਤਖ਼ਤਾਂ ਦੀ ਬੇਅਦਬੀ ਕਰਾਰ ਦਿੱਤਾ।


ਸ਼੍ਰੋਮਣੀ ਕਮੇਟੀ 'ਤੇ ਗੰਭੀਰ ਦੋਸ਼

ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਤਖ਼ਤਾਂ ਦੇ ਜਥੇਦਾਰ ਬਦਲਣ ਦੇ ਫ਼ੈਸਲੇ ਨੂੰ ਜ਼ਬਰਦਸਤੀ ਕੀਤਾ ਗਇਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਸਿਧਾਂਤਾ ਅਤੇ ਤਖ਼ਤ ਸਹਿਬਾਨਾਂ ਦੀ ਅਹਿਮੀਅਤ ਨੂੰ ਢਾਹ ਰਹਾ ਹੈ। ਉਨ੍ਹਾਂ ਇਸ਼ਾਰਿਆਂ-ਇਸ਼ਾਰਿਆਂ 'ਚ ਕਿਹਾ ਕਿ ਕੁਝ ਲੋਕ ਆਪਣੀ ਖ਼ੁਦਗਰਜ਼ੀ ਅਤੇ ਹਉਮੈ ਦੇ ਕਾਰਨ ਪੰਥਕ ਮਰਯਾਦਾ ਨੂੰ ਨੁਕਸਾਨ ਪਹੁੰਚਾ ਰਹੇ ਹਨ।


ਹੋਰ ਜਥੇਬੰਦੀਆਂ ਵੀ ਵਿਰੋਧ 'ਚ

ਦਮਦਮੀ ਟਕਸਾਲ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਦੀ ਆਲੋਚਨਾ ਕੀਤੀ ਹੈ। ਕਈ ਥਾਵਾਂ 'ਤੇ ਸ਼੍ਰੋਮਣੀ ਕਮੇਟੀ ਦੇ ਖ਼ਿਲਾਫ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਬੀਤੇ ਦਿਨ, ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵੀ ਦੋਸ਼ ਲਾਇਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਸੇਵਾ ਸੰਭਾਲ ਸਮੇਂ ਮਰਯਾਦਾ ਦੀ ਉਲੰਘਣਾ ਹੋਈ ਹੈ।

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸਿੱਖ ਸੰਗਤ ਨੂੰ ਸੰਦੇਸ਼

 ਸਿੱਖ ਕੌਮ ਲਈ ਮੁੱਖ ਸੰਦੇਸ਼

ਅੱਜ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਲਈ ਆਪਣਾ ਪਹਿਲਾ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿੱਚ ਹੋਲੇ ਮਹੱਲੇ ਦੇ ਤਿਉਹਾਰ ਦੌਰਾਨ ਸਾਂਤਮਈ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਮੇਲੇ ਵਿੱਚ ਦਸਤਾਰਾਂ ਸਜਾ ਕੇ ਆਉਣ, ਤਾਂ ਜੋ ਖਾਲਸਾ ਪੰਥ ਦੀ ਗੁਰਸਿੱਖੀ ਪਰੰਪਰਾ ਨੂੰ ਬਣਾਈ ਰੱਖਿਆ ਜਾ ਸਕੇ।


ਹੋਲੇ ਮਹੱਲੇ ਦੀ ਮਹੱਤਾ

ਉਨ੍ਹਾਂ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਸਿੱਖ ਕੌਮ ਵੱਖ-ਵੱਖ ਤਿਉਹਾਰ ਮਨਾਉਂਦੀ ਹੈ, ਜਿਸ ਵਿੱਚ ਹੋਲਾ ਮਹੱਲਾ ਵੀ ਇੱਕ ਮਹੱਤਵਪੂਰਨ ਤਿਉਹਾਰ ਹੈ। ਹਰ ਸਾਲ ਲੱਖਾਂ ਸਿੱਖ ਸੰਗਤਾਂ ਇਸ ਪਵਿੱਤਰ ਤਿਉਹਾਰ ਦੌਰਾਨ ਆ ਕੇ ਨਤਮਸਤਕ ਹੁੰਦੀਆਂ ਹਨ।


ਪਿਛਲੇ ਸਮੇਂ ਦੀਆਂ ਘਟਨਾਵਾਂ ਤੇ ਚੇਤਾਵਨੀ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਕੁਝ ਸਮਿਆਂ ਵਿੱਚ ਵਾਪਰੀਆਂ ਕੁਝ ਘਟਨਾਵਾਂ ਨੇ ਸਾਰਿਆਂ ਨੂੰ ਸੁਚੇਤ ਕਰ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਚੇਤਾਵਨੀ ਦਿੱਤੀ ਕਿ ਮੇਲੇ ਵਿੱਚ ਹੁੱਲੜਬਾਜ਼ੀ ਨਾ ਕਰਨ, ਕਿਉਂਕਿ ਇਹ ਕੌਮੀ ਮਾਣ-ਮਰਿਆਦਾ ਨੂੰ ਢਾਹ ਸਕਦੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਜਿਹੇ ਪਵਿੱਤਰ ਸਮਾਗਮ ਦੌਰਾਨ ਸ਼ਾਂਤੀ ਅਤੇ ਗੁਰਸਿੱਖੀ ਦੇ ਆਦਰਸ਼ਾਂ ਨੂੰ ਆਪਣਾਇਆ ਜਾਣਾ ਚਾਹੀਦਾ ਹੈ।


ਸਮੂਹ ਖਾਲਸਾ ਪੰਥ ਦੀ ਏਕਤਾ

ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖਾਲਸਾ ਪੰਥ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਾ ਹਰ ਵਿਅਕਤੀ, ਭਾਵੇਂ ਉਸ ਨੇ ਕੇਸ ਨਹੀਂ ਰੱਖੇ ਹੋਏ, ਪਰ ਦਸਤਾਰ ਸਜਾ ਕੇ ਆਵੇ। ਇਹ ਕੇਵਲ ਇੱਕ ਰਵਾਇਤੀ ਰੀਤ ਨਹੀਂ, ਸਗੋਂ ਗੁਰਸਿੱਖੀ ਦੇ ਮੂਲ ਸਿਧਾਂਤਾਂ ਵੱਲ ਇੱਕ ਕਦਮ ਹੋਵੇਗਾ।


ਤਣਾਅ ਅਤੇ ਸੁਰੱਖਿਆ ਉੱਤੇ ਧਿਆਨ

ਇਸ ਦੌਰਾਨ, ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘ ਸੰਗਠਨਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਵਿਰੋਧ ਦੇ ਸੰਕੇਤ ਮਿਲ ਰਹੇ ਹਨ, ਜਿਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਤਣਾਅ ਦੀ ਸੰਭਾਵਨਾ ਹੈ। ਇਸ ਨਾਜ਼ੁਕ ਹਾਲਾਤ ਨੂੰ ਦੇਖਦੇ ਹੋਏ, ਸਖਤ ਸੁਰੱਖਿਆ ਇੰਤਜ਼ਾਮ ਵੀ ਕੀਤੇ ਗਏ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੁਬਾਰਾ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੋਲੇ ਮਹੱਲੇ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਲਈ ਹੁੱਲੜਬਾਜ਼ੀ ਤੋਂ ਪਰਹੇਜ਼ ਕੀਤਾ ਜਾਵੇ।

March 10, 2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਸਾਹਿਬ ਕੁਲਦੀਪ ਸਿੰਘ ਗੜਗੱਜ ਵਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕੀ ਕਿਹਾ

 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਆਪਣੀ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੱਡਾ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਨਾ ਗ੍ਰੰਥੀ ਮੌਜੂਦ, ਨਾ ਪੰਥ ਦੀ ਹਾਜ਼ਰੀ ਤੇ ਫਿਰ ਵੀ ਦਸਤਾਰਬੰਦੀ ਕਰ ਦਿੱਤੀ ਗਈ।


ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਲ ‘ਤੇ ਗੰਭੀਰ ਪ੍ਰਸ਼ਨ ਉਠਾਏ ਕਿ ਪਹਲਾਂ ਜਦੋਂ ਕਿਸੇ ਨੇ ਮਰਿਆਦਾ ਦੀ ਉਲੰਘਨਾ ਕੀਤੀ, ਤਾਂ ਉਸਨੂੰ ਭਗੌੜਾ ਆਖਣ ਵਾਲੇ ਹੁਣ ਕਿਸ ਅਧਾਰ ‘ਤੇ ਇਹ ਕਾਰਜ ਕਰ ਰਹੇ ਹਨ? ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਉੱਤੇ ਵੀ ਇਹ ਦੋਸ਼ ਲਗਾਏ ਗਏ ਕਿ ਉਨ੍ਹਾਂ ਨੇ ਮਰਿਆਦਾ ਅਨੁਸਾਰ ਕੰਮ ਨਹੀਂ ਕੀਤਾ।


ਉਨ੍ਹਾਂ ਨੇ ਅੱਗੇ ਕਿਹਾ ਕਿ ਨਾ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਜਾਂ ਹੋਰ ਗ੍ਰੰਥੀ ਮੌਜੂਦ ਸਨ, ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਉਥੇ ਸਨ। ਇੱਥੋਂ ਤਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੈਂਬਰ ਵੀ ਮੌਜੂਦ ਨਹੀਂ ਸਨ। ਨਾ ਹੀ ਕਿਸੇ ਹੋਰ ਤਖ਼ਤ ਸਾਹਿਬਾਂ ਦੇ ਜਥੇਦਾਰ ਜਾਂ ਮੁੱਖ ਗ੍ਰੰਥੀ ਉਥੇ ਪਹੁੰਚੇ, ਪਰ ਫਿਰ ਵੀ ਦਸਤਾਰਬੰਦੀ ਕਰ ਦਿੱਤੀ ਗਈ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।

 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਅੰਮ੍ਰਿਤ ਵੇਲੇ ਆਪਣੀ ਸੇਵਾ ਸੰਭਾਲੀ। ਉਨ੍ਹਾਂ ਨੇ ਲਗਭਗ 2:50 ਵਜੇ, ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਇਹ ਜ਼ਿੰਮੇਵਾਰੀ ਸੰਭਾਲੀ। ਹਾਲਾਂਕਿ, ਉਨ੍ਹਾਂ ਦੀ ਸੇਵਾ ਸੰਭਾਲਣ ਲਈ 10 ਵਜੇ ਦਾ ਸਮਾਂ ਨਿਰਧਾਰਤ ਸੀ।


ਇਸ ਦੌਰਾਨ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਰਿਆਦਾ ਦੀ ਉਲੰਘਣਾ ਹੋਣ ਦੇ ਦੋਸ਼ ਲਾਏ ਗਏ। ਬੁੱਢਾ ਦਲ ਦੇ ਮੁਖੀ, ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਵੇਂ ਜਥੇਦਾਰ ਦੀ ਨਿਯੁਕਤੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦਾ ਆਖਣਾ ਸੀ ਕਿ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਸਮੇਂ, ਨਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਉਚ ਅਧਿਕਾਰੀ ਉੱਥੇ ਮੌਜੂਦ ਸੀ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ‘ਤੇ ਆਪਣਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਹ ਸਿਰਫ਼ ਗਲਤ ਪ੍ਰਚਾਰ ਹੈ। ਉਨ੍ਹਾਂ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਤਖ਼ਤ ਸਾਹਿਬ ‘ਤੇ ਗ੍ਰੰਥੀ ਸਿੰਘਾਂ ਵੱਲੋਂ ਉਨ੍ਹਾਂ ਨੂੰ ਸਿਰਪਾਓ ਵੀ ਦਿੱਤੇ ਗਏ।


ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਇਸ ਮੌਕੇ ਦੀਆਂ ਤਸਵੀਰਾਂ ਵੀ ਜਨਤਕ ਕੀਤੀਆਂ ਗਈਆਂ ਹਨ, ਜੋ ਸਾਰੇ ਦੋਸ਼ਾਂ ਨੂੰ ਗਲਤ ਸਾਬਤ ਕਰਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਗਲਤ ਜਾਣਕਾਰੀ ਨਾ ਫੈਲਾਈ ਜਾਵੇ।









March 07, 2025

ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰਾਂ ਸਾਹਿਬਾਨਾਂ ਦੇ ਨਾਂਮ Names of the new Jathedars of Akal Takht Sahib and Takht Sri Keshgarh Sahib

 ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾਏ ਜਾਣ ਤੋਂ ਬਾਅਦ ਨਵੇਂ ਜਥੇਦਾਰਾਂ ਦੀ ਚੋਣ ਕੀਤੀ ਗਈ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।  


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਦਰੂਨੀ ਕਮੇਟੀ ਦੀ ਮੀਟਿੰਗ ਵਿੱਚ ਜਸਵੰਤ ਸਿੰਘ ਪੁੜੈਨ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਥਾਂ 'ਤੇ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਦੇ ਤੌਰ 'ਤੇ ਬਾਬਾ ਟੇਕ ਸਿੰਘ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅੱਜ ਦੀ ਮੀਟਿੰਗ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਚਰਚਾ ਨਹੀਂ ਹੋਈ। ਹਾਲਾਂਕਿ, ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸੇਵਾਵਾਂ ਤੋਂ ਮੁਕਤ ਕਰ ਦਿੱਤਾ

 ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ SGPC ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਤਖਤ ਸ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਗਿਆਨੀ ਰਘਵੀਰ ਸਿੰਘ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਬਣੇ ਰਹਿਣਗੇ ਅਤੇ ਗਿਆਨੀ ਸੁਲਤਾਨ ਸਿੰਘ ਜੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਬਣੇ ਰਹਿਣਗੇ।।



March 01, 2025

What will the weather be like in Punjab today? ਪੰਜਾਬ ਵਿੱਚ ਅੱਜ ਦੇ ਮੌਸਮ ਦੀ ਜਾਣਕਾਰੀ

 ਪੰਜਾਬ-ਹਰਿਆਣਾ 'ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ



ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ-NCR ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐੱਮਡੀ ਮੁਤਾਬਕ, ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਖੇਤਰਾਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

1 ਮਾਰਚ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਵੀ ਆ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਤਿੱਖੀ ਗਿਰਾਵਟ ਹੋ ਸਕਦੀ ਹੈ।

ਪੰਜਾਬ-ਹਰਿਆਣਾ 'ਚ ਮੀਂਹ ਦੀ ਭਵਿੱਖਬਾਣੀ

ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ।

ਹਰਿਆਣਾ ਵਿੱਚ ਬਹਾਦੁਰਗੜ੍ਹ, ਕੁਰੂਕਸ਼ੇਤਰ, ਕੈਥਲ, ਕਰਨਾਲ, ਰਾਜੌਂਦ, ਸਫੀਦੋਂ, ਜੀਂਦ, ਪਾਣੀਪਤ, ਗੋਹਾਨਾ ਅਤੇ ਹਾਂਸੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ (30-40 ਕਿਮੀ/ਘੰਟਾ) ਵੀ ਚੱਲਣਗੀਆਂ।

ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐੱਸਏਐੱਸ ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਹੋਇਆ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿੱਚ ਵੱਡਾ ਬਦਲਾਵ

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਿਜਲੀ, ਗੜ੍ਹੇਮਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਹੋ ਸਕਦਾ ਹੈ। ਮੌਸਮ ਦੇ ਤਾਜ਼ਾ ਅੰਕੜਿਆਂ ਮੁਤਾਬਕ, ਗਰਮੀ 'ਚ ਵਾਧੂ ਅਤੇ ਸਵੇਰੇ-ਸ਼ਾਮ ਠੰਢੀਆਂ ਹਵਾਵਾਂ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀਆਂ ਹਨ।



ਭਾਈ ਰਣਜੀਤ ਸਿੰਘ ਕੁੱਕੀ ਗਿੱਲ ਦੇ ਬਾਰੇ ਸੰਖੇਪ ਜਾਣਕਾਰੀ

🔴🔶 ਭਾਈ ਰਣਜੀਤ ਸਿੰਘ ਕੁੱਕੀ ਗਿੱਲ ਬਾਰੇ ਜਾਣਕਾਰੀ ਭਾਈ ਰਣਜੀਤ ਸਿੰਘ ਕੁੱਕੀ ਗਿੱਲ (ਜਿਸ ਨੂੰ ਅਕਸਰ "ਕੁੱਕੀ ਗਿੱਲ" ਵਜੋਂ ਜਾਣਿਆ ਜਾਂਦਾ ਹੈ) ਇੱਕ ਵਿਵਾਦਿਤ ...