March 29, 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਵਿੱਚ ਪਾਸ ਕੀਤੇ ਗਏ ਅਹਿਮ ਮਤੇ

 1. ਸ਼੍ਰੋਮਣੀ ਕਮੇਟੀ ਦੀ ਸਾਲਾਨਾ ਬੈਠਕ: ਆਹਮ ਫੈਸਲੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਬੈਠਕ ਦੌਰਾਨ ਕਈ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਲਈ ਨਵੇਂ ਨਿਯਮ ਬਣਾਉਣ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰ ਬਣਾਉਣ ਲਈ ਕੇਂਦਰ ਸਰਕਾਰ ਤੋਂ ਮੰਗ, ਜਰਨੈਲ ਸਿੰਘ ਖਾਲਸਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਨਿਖੇਧੀ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਮਾਹੌਲ ਦੀ ਨਿੰਦਾ ਸ਼ਾਮਲ ਸੀ।


2. ਸ੍ਰੀ ਅਕਾਲ ਤਖ਼ਤ ਸਾਹਿਬ: ਨਵੇਂ ਨਿਯਮ ਤੇ ਕਮੇਟੀ ਦਾ ਗਠਨ

ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਕਾਰਜ ਖੇਤਰ ਅਤੇ ਸੇਵਾ ਮੁਕਤੀ ਲਈ ਨਵੇਂ ਨਿਯਮ ਨਿਰਧਾਰਤ ਕਰਨ ਨੂੰ ਮੰਜ਼ੂਰੀ ਦਿੱਤੀ ਗਈ। ਇਸਦੇ ਲਈ ਪੰਥਕ ਨੁਮਾਇੰਦਿਆਂ ਦੀ ਇਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਵੀ ਫੈਸਲਾ ਲਿਆ ਗਿਆ, ਜੋ ਇਹ ਕਾਰਜ ਸੰਪੰਨ ਕਰੇਗੀ।


3. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੇਂ ਸ਼ਹੀਦੀ ਸ਼ਤਾਬਦੀ

ਨਵੰਬਰ 2025 ਵਿਚ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ, ਭਾਰਤ ਸਰਕਾਰ ਨੂੰ ਇਸ ਪਵਿੱਤਰ ਦਿਹਾੜੇ ਨੂੰ ਯਾਦਗਾਰ ਬਣਾਉਣ ਦੀ ਮੰਗ ਕੀਤੀ ਗਈ। ਮਤੇ ਵਿਚ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤਕ ਪਹੁੰਚਾਉਣ ਲਈ ਵਿਸ਼ੇਸ਼ ਡਾਕ ਟਿਕਟ, ਯਾਦਗਾਰੀ ਸਿੱਕੇ ਅਤੇ ਇਕ ਖੋਜ ਕੇਂਦਰ ਸਥਾਪਤ ਕਰਨ ਦੀ ਵੀ ਅਪੀਲ ਕੀਤੀ ਗਈ।


4. ਸਿੱਖਾਂ ਵਿਰੁੱਧ ਨਫ਼ਰਤੀ ਮਾਹੌਲ ਦੀ ਨਿਖੇਧੀ

ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਸਿੱਖਾਂ ਵਿਰੁੱਧ ਪੈਦਾ ਕੀਤੇ ਜਾ ਰਹੇ ਨਫ਼ਰਤੀ ਮਾਹੌਲ 'ਤੇ ਚਿੰਤਾ ਪ੍ਰਗਟ ਕਰਦਿਆਂ, ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਹਿਮਾਚਲ ਪ੍ਰਦੇਸ਼ ਵਿਚ ਸਿੱਖ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੁਰਧਾਮਾਂ 'ਤੇ ਜਾ ਰਹੇ ਵਾਹਨਾਂ 'ਤੇ ਲੱਗੇ ਸਿੱਖ ਨਾਇਕਾਂ ਦੀਆਂ ਤਸਵੀਰਾਂ ਵਾਲੇ ਝੰਡੇ ਪਾੜਨ ਵਾਂਗ ਮਾਮਲਿਆਂ 'ਤੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ।


5. 1984 ਸਿੱਖ ਨਸਲਕੁਸ਼ੀ: ਦੋਸ਼ੀਆਂ ਲਈ ਸਜ਼ਾ ਦੀ ਮੰਗ

ਦਿੱਲੀ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਸਰਸਵਤੀ ਵਿਹਾਰ ਕਾਂਡ ਵਿਚ ਦੋਸ਼ੀ ਸੱਜਣ ਕੁਮਾਰ ਨੂੰ ਦਿੱਤੀ ਗਈ ਸਜ਼ਾ ਦਾ ਸਵਾਗਤ ਕਰਦਿਆਂ, ਹੋਰ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।


6. ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਦੀ ਸੰਭਾਲ

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਜੁੜੀਆਂ ਇਤਿਹਾਸਕ ਥਾਵਾਂ ਅਤੇ ਇਮਾਰਤਾਂ ਦੀ ਤਰਸਯੋਗ ਹਾਲਤ 'ਤੇ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਸਰਕਾਰ ਨੂੰ ਸਿੱਖ ਵਿਰਾਸਤ ਦੀ ਸੰਭਾਲ ਲਈ ਢੁੱਕਵੀਂ ਨੀਤੀ ਬਣਾਉਣ ਦੀ ਅਪੀਲ ਕੀਤੀ ਗਈ।


7. ਪਾਕਿਸਤਾਨ ਵਿਖੇ ਗੁਰਧਾਮਾਂ ਲਈ ਵੀਜ਼ਾ ਸੌਖਾ ਕਰਨ ਦੀ ਮੰਗ

ਇਕ ਹੋਰ ਮਤਾ ਪਾਸ ਕਰਦਿਆਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅੰਮ੍ਰਿਤਸਰ ਵਿਖੇ ਵੀਜ਼ਾ ਦਫ਼ਤਰ ਖੋਲ੍ਹਣ ਅਤੇ ਆਮ ਦਿਨਾਂ 'ਚ ਵੀ ਵਿਜਾ ਸੌਖਾ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਪਾਕਿਸਤਾਨ 'ਚ ਵੱਸਦੇ ਸਿੱਖਾਂ ਲਈ ਭਾਰਤੀ ਗੁਰਧਾਮਾਂ 'ਚ ਦਰਸ਼ਨ-ਦੀਦਾਰ ਦੇ ਸੌਖੇ ਪ੍ਰਬੰਧ ਦੀ ਵੀ ਅਪੀਲ ਕੀਤੀ ਗਈ।


8. ਭਾਰਤੀ ਫ਼ੌਜ ਵਿਚ ਸਿੱਖਾਂ ਲਈ ਵਿਸ਼ੇਸ਼ ਕੋਟਾਂ ਦੀ ਮੰਗ

ਮਤੇ ਵਿਚ ਸਿੱਖਾਂ ਵੱਲੋਂ ਭਾਰਤੀ ਫ਼ੌਜ ਵਿਚ ਦਿੱਤੀਆਂ ਵੱਡੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਮੰਨਤਾ ਦਿੰਦਿਆਂ, ਉਨ੍ਹਾਂ ਲਈ ਫ਼ੌਜ ਵਿਚ ਵਿਸ਼ੇਸ਼ ਕੋਟਾਂ ਨਿਰਧਾਰਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਸਿੱਖਾਂ ਦੀ ਪਰੰਪਰਾਗਤ ਭੂਮਿਕਾ ਨੂੰ ਮਜ਼ਬੂਤੀ ਮਿਲ ਸਕੇ।


9. ਬੰਦੀ ਸਿੰਘਾਂ ਦੀ ਰਿਹਾਈ: ਨਿਆਂ ਦੀ ਗੁਹਾਰ

ਇਜਲਾਸ ਦੌਰਾਨ ਬੰਦੀ ਸਿੰਘਾਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ, ਭਾਰਤ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਬੰਦ ਪਏ ਸਿੱਖ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਗਈ।


10. ਕਿਸਾਨ ਸੰਘਰਸ਼ 'ਤੇ ਸਰਕਾਰ ਦੀ ਨਕਾਰਾਤਮਿਕ ਭੂਮਿਕਾ

ਮੌਜੂਦਾ ਕਿਸਾਨ ਸੰਘਰਸ਼ ਦੌਰਾਨ ਸਰਕਾਰ ਦੀ ਅਣਗਹਿਲੀ ਤੇ ਨਕਾਰਾਤਮਿਕ ਭੂਮਿਕਾ ਦੀ ਨਿੰਦਾ ਕਰਦਿਆਂ, ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਅਤੇ ਉਨ੍ਹਾਂ 'ਤੇ ਦਰਜ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।


11. ਪੁਲਿਸ ਮੁਕਾਬਲਿਆਂ ਵਿਚ ਨੌਜਵਾਨਾਂ ਦੇ ਕਤਲੇਆਮ ਦੀ ਨਿੰਦਾ

ਮਤੇ ਵਿਚ 1984 ਤੋਂ ਬਾਅਦ ਦੇ ਦੌਰਾਨ ਹੋਏ ਪੁਲਿਸ ਮੁਕਾਬਲਿਆਂ ਦੌਰਾਨ ਨੌਜਵਾਨ ਸਿੱਖਾਂ ਦੇ ਕਤਲੇਆਮ ਨੂੰ ਉਜਾਗਰ ਕਰਦਿਆਂ, ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਇਨ੍ਹਾਂ ਮਾਮਲਿਆਂ 'ਚ ਭਾਈ ਜਸਵੰਤ ਸਿੰਘ ਖਾਲੜਾ ਵਾਂਗ ਜੁਝਾਰੂ ਆਗੂਆਂ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ ਗਈ।


#sgpc #sgpcnews 

March 15, 2025

ਅੰਮ੍ਰਿਤਸਰ 'ਚ ਠਾਕੁਰਦੁਆਰਾ ਮੰਦਰ 'ਤੇ ਗ੍ਰੇਨੇਡ ਨਾਲ ਹਮਲਾ । IED blasts in punjab police station and Hindu temple

 ਅੰਮ੍ਰਿਤਸਰ 'ਚ ਮੰਦਰ 'ਤੇ ਹਮਲਾ


ਅੰਮ੍ਰਿਤਸਰ, ਪੰਜਾਬ: ਸ਼ਨੀਵਾਰ ਦੇਰ ਰਾਤ ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ 'ਤੇ ਗੰਭੀਰ ਹਮਲਾ ਹੋਇਆ। ਦੋ ਬਾਈਕ ਸਵਾਰਾਂ ਨੇ ਮੰਦਰ 'ਤੇ ਗ੍ਰੇਨੇਡ ਸੁੱਟਿਆ, ਜਿਸ ਨਾਲ ਸ਼ਹਿਰ 'ਚ ਦਹਿਸ਼ਤ ਫੈਲ ਗਈ। ਇਹ ਘਟਨਾ ਪੰਜਾਬ 'ਚ ਪਹਿਲੀ ਵਾਰ ਨਹੀਂ ਹੋਈ, ਬਲਕਿ ਪਿਛਲੇ ਕੁਝ ਮਹੀਨਿਆਂ 'ਚ ਕਈ ਧਮਾਕੇ ਹੋ ਚੁੱਕੇ ਹਨ।


ਧਮਾਕਿਆਂ ਦੀ ਲੜੀ


ਪੰਜਾਬ 'ਚ ਆਖਰੀ ਸਮੇਂ 'ਚ ਪੁਲਿਸ ਥਾਣਿਆਂ, ਚੌਕੀਆਂ ਅਤੇ ਹੋਰ ਥਾਵਾਂ 'ਤੇ ਬੰਬ ਧਮਾਕਿਆਂ ਦੀ ਲੜੀ ਜਾਰੀ ਰਹੀ ਹੈ। ਹੁਣ ਧਾਰਮਿਕ ਸਥਾਨ ਵੀ ਨਿਸ਼ਾਨੇ 'ਤੇ ਆ ਰਹੇ ਹਨ। ਇਹ ਹਮਲੇ ਪੰਜਾਬ 'ਚ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਨੇ ਇਹ ਦਾਅਵਾ ਕੀਤਾ ਹੈ ਕਿ ਇਹ ਹਮਲੇ ਆਈ.ਐਸ.ਆਈ. ਵਲੋਂ ਪ੍ਰੇਰਿਤ ਹਨ। ਹਾਲਾਂਕਿ, ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਹਾਲੀਆ ਵੱਡੀਆਂ ਘਟਨਾਵਾਂ


14 ਫਰਵਰੀ 2025 – ਡੇਰਾ ਬਾਬਾ ਨਾਨਕ, ਗੁਰਦਾਸਪੁਰ 'ਚ ਪੁਲਿਸ ਅਧਿਕਾਰੀ ਦੇ ਘਰ ਦੇ ਬਾਹਰ ਧਮਾਕਾ।


3 ਫਰਵਰੀ 2025 – ਫਤਿਹਗੜ੍ਹ ਚੂੜੀਆਂ, ਅੰਮ੍ਰਿਤਸਰ 'ਚ ਪੁਲਿਸ ਚੌਕੀ 'ਤੇ ਹਮਲਾ।


16 ਜਨਵਰੀ 2025 – ਜੈਂਤੀਪੁਰ, ਅੰਮ੍ਰਿਤਸਰ 'ਚ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗ੍ਰੇਨੇਡ ਹਮਲਾ।


19 ਜਨਵਰੀ 2025 – ਗੁਮਟਾਲਾ, ਅੰਮ੍ਰਿਤਸਰ 'ਚ ਬੰਬ ਧਮਾਕਾ, ਬੱਬਰ ਖਾਲਸਾ ਇੰਟਰਨੈਸ਼ਨਲ ਨੇ ਜ਼ਿੰਮੇਵਾਰੀ ਲਈ।


21 ਦਸੰਬਰ 2024 – ਕਲਾਨੌਰ, ਗੁਰਦਾਸਪੁਰ 'ਚ ਪੁਲਿਸ ਚੌਕੀ 'ਤੇ ਧਮਾਕਾ।


19 ਦਸੰਬਰ 2024 – ਭਾਰਤ-ਪਾਕਿਸਤਾਨ ਸਰਹੱਦ ਨੇੜੇ ਗੁਰਦਾਸਪੁਰ 'ਚ ਅੱਤਵਾਦੀ ਹਮਲਾ।


17 ਦਸੰਬਰ 2024 – ਥਾਣਾ ਇਸਲਾਮਾਬਾਦ, ਪੰਜਾਬ 'ਚ ਗ੍ਰੇਨੇਡ ਧਮਾਕਾ।


13 ਦਸੰਬਰ 2024 – ਅਲੀਵਾਲ, ਬਟਾਲਾ 'ਚ ਗ੍ਰੇਨੇਡ ਹਮਲਾ, ਹੈਪੀ ਪਸਿਆਣਾ ਨੇ ਜ਼ਿੰਮੇਵਾਰੀ ਲਈ।


4 ਦਸੰਬਰ 2024 – ਮਜੀਠਾ ਥਾਣੇ 'ਚ ਗ੍ਰੇਨੇਡ ਵਿਸਫੋਟ।


2 ਦਸੰਬਰ 2024 – ਐਸਬੀਐਸ ਨਗਰ, ਕਾਠਗੜ੍ਹ ਥਾਣੇ 'ਚ ਧਮਾਕਾ, 3 ਅੱਤਵਾਦੀ ਗ੍ਰਿਫ਼ਤਾਰ।


27 ਨਵੰਬਰ 2024 – ਗੁਰਬਖਸ਼ ਨਗਰ 'ਚ ਬੰਦ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲਾ।


24 ਨਵੰਬਰ 2024 – ਅਜਨਾਲਾ ਥਾਣੇ ਦੇ ਬਾਹਰ ਆਰ.ਡੀ.ਐਕਸ., ਪਰ ਇਹ ਫਟਿਆ ਨਹੀਂ। ਹੈਪੀ ਪਸਿਆਣਾ ਨੇ ਜ਼ਿੰਮੇਵਾਰੀ ਲਈ।


13ਵਾਂ ਧਮਾਕਾ - ਮੰਦਰ 'ਤੇ ਪਹਿਲਾ ਹਮਲਾ


ਅੰਮ੍ਰਿਤਸਰ 'ਚ ਇਹ 13ਵਾਂ ਧਮਾਕਾ ਹੈ, ਜੋ ਧਾਰਮਿਕ ਸਥਾਨ 'ਤੇ ਪਹਿਲੀ ਵਾਰ ਹੋਇਆ। ਸੀਸੀਟੀਵੀ ਫੁਟੇਜ 'ਚ ਵੇਖਿਆ ਗਿਆ ਕਿ ਰਾਤ 12:35 ਵਜੇ ਦੋ ਬਾਈਕ ਸਵਾਰ ਮੰਦਰ ਦੇ ਬਾਹਰ ਆਏ, ਕੁਝ ਸਕਿੰਟਾਂ ਲਈ ਰੁਕੇ ਅਤੇ ਫਿਰ ਗ੍ਰੇਨੇਡ ਸੁੱਟ ਕੇ ਭੱਜ ਗਏ। ਧਮਾਕਾ ਕਾਫੀ ਤੇਜ਼ ਸੀ, ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੰਦਰ ਦੇ ਪੁਜਾਰੀ ਸੋ ਰਹੇ ਸਨ।


ਨਤੀਜਾ


ਇਨ੍ਹਾਂ ਵਧ ਰਹੀਆਂ ਘਟਨਾਵਾਂ ਨੇ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਦੇ ਵਧਣ ਦਾ ਸੰਕੇਤ ਦਿੱਤਾ ਹੈ। ਹੁਣ ਸਵਾਲ ਇਹ ਹੈ ਕਿ ਕੀ ਸਰਕਾਰ ਅਤੇ ਪੁਲਿ

ਸ ਇਹ ਹਮਲੇ ਰੋਕਣ ਲਈ ਕੋਈ ਵੱਡਾ ਕਦਮ ਚੁੱਕਣਗੇ?


March 12, 2025

ਦਮਦਮੀ ਟਕਸਾਲ ਨੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਸੰਗਰਸ਼ ਦਾ ਕੀਤਾ ਐਲਾਨ

 ਤਿੰਨ ਤਖ਼ਤਾਂ ਦੇ ਜਥੇਦਾਰਾਂ ਦੀ ਬਦਲੀ: ਸ਼੍ਰੋਮਣੀ ਕਮੇਟੀ ਦਬਾਅ 'ਚ

ਤਿੰਨ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਅਤੇ ਨਵੇਂ ਜਥੇਦਾਰ ਥਾਪਣ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਨੂੰ ਵਿਵਾਦਾਂ 'ਚ ਘੇਰ ਲਿਆ ਹੈ। ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਰੋਧ ਹੋਣ ਤੋਂ ਬਾਅਦ ਹੁਣ ਦਮਦਮੀ ਟਕਸਾਲ ਵੀ ਖੁੱਲ੍ਹ ਕੇ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਖ਼ਿਲਾਫ ਆ ਗਈ ਹੈ। ਇਸੇ ਦੇ ਨਾਲ, ਦੇਸ਼-ਵਿਦੇਸ਼ ਦੀਆਂ ਕਈ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਗਲੇ ਕੁਝ ਦਿਨਾਂ 'ਚ ਇਹ ਮਾਮਲਾ ਹੋਰ ਗੰਭੀਰ ਹੋਣ ਦੇ ਆਸਾਰ ਨੇ।


ਦਮਦਮੀ ਟਕਸਾਲ ਵਲੋਂ 14 ਮਾਰਚ ਨੂੰ ਵੱਡਾ ਇਕੱਠ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਐਲਾਨ ਕੀਤਾ ਹੈ ਕਿ ਪੰਥਕ ਮਰਯਾਦਾ ਦੀ ਉਲੰਘਣਾ ਦੇ ਖ਼ਿਲਾਫ 14 ਮਾਰਚ ਨੂੰ ਸਿੱਖ ਸੰਗਤ ਦਾ ਵੱਡਾ ਇਕੱਠ ਕੀਤਾ ਜਾਵੇਗਾ। ਇਹ ਇਕੱਠ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਹੋਵੇਗਾ। ਉਨ੍ਹਾਂ ਸਮੂਹ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਅਤੇ ਪੂਰੇ ਪੰਥ ਨੂੰ ਇਸ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।


ਬਾਬਾ ਹਰਨਾਮ ਸਿੰਘ ਦਾ ਸੰਦੇਸ਼

ਇੱਕ ਵੀਡੀਓ ਸੰਦੇਸ਼ ਰਾਹੀਂ, ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਨੇ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਫ਼ੈਸਲੇ ਮਨਮਰਜ਼ੀ ਅਤੇ ਬਿਨਾਂ ਕਿਸੇ ਪੰਥਕ ਰਾਜ਼ੀ-ਮਨਜ਼ੂਰੀ ਤੋਂ ਕੀਤੇ ਗਏ ਹਨ। ਉਨ੍ਹਾਂ ਇਸ ਨੂੰ ਸਿੱਖ ਮਰਯਾਦਾ ਅਤੇ ਤਖ਼ਤਾਂ ਦੀ ਬੇਅਦਬੀ ਕਰਾਰ ਦਿੱਤਾ।


ਸ਼੍ਰੋਮਣੀ ਕਮੇਟੀ 'ਤੇ ਗੰਭੀਰ ਦੋਸ਼

ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਤਖ਼ਤਾਂ ਦੇ ਜਥੇਦਾਰ ਬਦਲਣ ਦੇ ਫ਼ੈਸਲੇ ਨੂੰ ਜ਼ਬਰਦਸਤੀ ਕੀਤਾ ਗਇਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਸਿਧਾਂਤਾ ਅਤੇ ਤਖ਼ਤ ਸਹਿਬਾਨਾਂ ਦੀ ਅਹਿਮੀਅਤ ਨੂੰ ਢਾਹ ਰਹਾ ਹੈ। ਉਨ੍ਹਾਂ ਇਸ਼ਾਰਿਆਂ-ਇਸ਼ਾਰਿਆਂ 'ਚ ਕਿਹਾ ਕਿ ਕੁਝ ਲੋਕ ਆਪਣੀ ਖ਼ੁਦਗਰਜ਼ੀ ਅਤੇ ਹਉਮੈ ਦੇ ਕਾਰਨ ਪੰਥਕ ਮਰਯਾਦਾ ਨੂੰ ਨੁਕਸਾਨ ਪਹੁੰਚਾ ਰਹੇ ਹਨ।


ਹੋਰ ਜਥੇਬੰਦੀਆਂ ਵੀ ਵਿਰੋਧ 'ਚ

ਦਮਦਮੀ ਟਕਸਾਲ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਦੀ ਆਲੋਚਨਾ ਕੀਤੀ ਹੈ। ਕਈ ਥਾਵਾਂ 'ਤੇ ਸ਼੍ਰੋਮਣੀ ਕਮੇਟੀ ਦੇ ਖ਼ਿਲਾਫ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਬੀਤੇ ਦਿਨ, ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵੀ ਦੋਸ਼ ਲਾਇਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਸੇਵਾ ਸੰਭਾਲ ਸਮੇਂ ਮਰਯਾਦਾ ਦੀ ਉਲੰਘਣਾ ਹੋਈ ਹੈ।

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸਿੱਖ ਸੰਗਤ ਨੂੰ ਸੰਦੇਸ਼

 ਸਿੱਖ ਕੌਮ ਲਈ ਮੁੱਖ ਸੰਦੇਸ਼

ਅੱਜ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਲਈ ਆਪਣਾ ਪਹਿਲਾ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿੱਚ ਹੋਲੇ ਮਹੱਲੇ ਦੇ ਤਿਉਹਾਰ ਦੌਰਾਨ ਸਾਂਤਮਈ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਮੇਲੇ ਵਿੱਚ ਦਸਤਾਰਾਂ ਸਜਾ ਕੇ ਆਉਣ, ਤਾਂ ਜੋ ਖਾਲਸਾ ਪੰਥ ਦੀ ਗੁਰਸਿੱਖੀ ਪਰੰਪਰਾ ਨੂੰ ਬਣਾਈ ਰੱਖਿਆ ਜਾ ਸਕੇ।


ਹੋਲੇ ਮਹੱਲੇ ਦੀ ਮਹੱਤਾ

ਉਨ੍ਹਾਂ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਸਿੱਖ ਕੌਮ ਵੱਖ-ਵੱਖ ਤਿਉਹਾਰ ਮਨਾਉਂਦੀ ਹੈ, ਜਿਸ ਵਿੱਚ ਹੋਲਾ ਮਹੱਲਾ ਵੀ ਇੱਕ ਮਹੱਤਵਪੂਰਨ ਤਿਉਹਾਰ ਹੈ। ਹਰ ਸਾਲ ਲੱਖਾਂ ਸਿੱਖ ਸੰਗਤਾਂ ਇਸ ਪਵਿੱਤਰ ਤਿਉਹਾਰ ਦੌਰਾਨ ਆ ਕੇ ਨਤਮਸਤਕ ਹੁੰਦੀਆਂ ਹਨ।


ਪਿਛਲੇ ਸਮੇਂ ਦੀਆਂ ਘਟਨਾਵਾਂ ਤੇ ਚੇਤਾਵਨੀ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਕੁਝ ਸਮਿਆਂ ਵਿੱਚ ਵਾਪਰੀਆਂ ਕੁਝ ਘਟਨਾਵਾਂ ਨੇ ਸਾਰਿਆਂ ਨੂੰ ਸੁਚੇਤ ਕਰ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਚੇਤਾਵਨੀ ਦਿੱਤੀ ਕਿ ਮੇਲੇ ਵਿੱਚ ਹੁੱਲੜਬਾਜ਼ੀ ਨਾ ਕਰਨ, ਕਿਉਂਕਿ ਇਹ ਕੌਮੀ ਮਾਣ-ਮਰਿਆਦਾ ਨੂੰ ਢਾਹ ਸਕਦੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਜਿਹੇ ਪਵਿੱਤਰ ਸਮਾਗਮ ਦੌਰਾਨ ਸ਼ਾਂਤੀ ਅਤੇ ਗੁਰਸਿੱਖੀ ਦੇ ਆਦਰਸ਼ਾਂ ਨੂੰ ਆਪਣਾਇਆ ਜਾਣਾ ਚਾਹੀਦਾ ਹੈ।


ਸਮੂਹ ਖਾਲਸਾ ਪੰਥ ਦੀ ਏਕਤਾ

ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖਾਲਸਾ ਪੰਥ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਾ ਹਰ ਵਿਅਕਤੀ, ਭਾਵੇਂ ਉਸ ਨੇ ਕੇਸ ਨਹੀਂ ਰੱਖੇ ਹੋਏ, ਪਰ ਦਸਤਾਰ ਸਜਾ ਕੇ ਆਵੇ। ਇਹ ਕੇਵਲ ਇੱਕ ਰਵਾਇਤੀ ਰੀਤ ਨਹੀਂ, ਸਗੋਂ ਗੁਰਸਿੱਖੀ ਦੇ ਮੂਲ ਸਿਧਾਂਤਾਂ ਵੱਲ ਇੱਕ ਕਦਮ ਹੋਵੇਗਾ।


ਤਣਾਅ ਅਤੇ ਸੁਰੱਖਿਆ ਉੱਤੇ ਧਿਆਨ

ਇਸ ਦੌਰਾਨ, ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘ ਸੰਗਠਨਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਵਿਰੋਧ ਦੇ ਸੰਕੇਤ ਮਿਲ ਰਹੇ ਹਨ, ਜਿਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਤਣਾਅ ਦੀ ਸੰਭਾਵਨਾ ਹੈ। ਇਸ ਨਾਜ਼ੁਕ ਹਾਲਾਤ ਨੂੰ ਦੇਖਦੇ ਹੋਏ, ਸਖਤ ਸੁਰੱਖਿਆ ਇੰਤਜ਼ਾਮ ਵੀ ਕੀਤੇ ਗਏ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੁਬਾਰਾ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੋਲੇ ਮਹੱਲੇ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਲਈ ਹੁੱਲੜਬਾਜ਼ੀ ਤੋਂ ਪਰਹੇਜ਼ ਕੀਤਾ ਜਾਵੇ।

March 10, 2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਸਾਹਿਬ ਕੁਲਦੀਪ ਸਿੰਘ ਗੜਗੱਜ ਵਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕੀ ਕਿਹਾ

 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਆਪਣੀ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੱਡਾ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਨਾ ਗ੍ਰੰਥੀ ਮੌਜੂਦ, ਨਾ ਪੰਥ ਦੀ ਹਾਜ਼ਰੀ ਤੇ ਫਿਰ ਵੀ ਦਸਤਾਰਬੰਦੀ ਕਰ ਦਿੱਤੀ ਗਈ।


ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਲ ‘ਤੇ ਗੰਭੀਰ ਪ੍ਰਸ਼ਨ ਉਠਾਏ ਕਿ ਪਹਲਾਂ ਜਦੋਂ ਕਿਸੇ ਨੇ ਮਰਿਆਦਾ ਦੀ ਉਲੰਘਨਾ ਕੀਤੀ, ਤਾਂ ਉਸਨੂੰ ਭਗੌੜਾ ਆਖਣ ਵਾਲੇ ਹੁਣ ਕਿਸ ਅਧਾਰ ‘ਤੇ ਇਹ ਕਾਰਜ ਕਰ ਰਹੇ ਹਨ? ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਉੱਤੇ ਵੀ ਇਹ ਦੋਸ਼ ਲਗਾਏ ਗਏ ਕਿ ਉਨ੍ਹਾਂ ਨੇ ਮਰਿਆਦਾ ਅਨੁਸਾਰ ਕੰਮ ਨਹੀਂ ਕੀਤਾ।


ਉਨ੍ਹਾਂ ਨੇ ਅੱਗੇ ਕਿਹਾ ਕਿ ਨਾ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਜਾਂ ਹੋਰ ਗ੍ਰੰਥੀ ਮੌਜੂਦ ਸਨ, ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਉਥੇ ਸਨ। ਇੱਥੋਂ ਤਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੈਂਬਰ ਵੀ ਮੌਜੂਦ ਨਹੀਂ ਸਨ। ਨਾ ਹੀ ਕਿਸੇ ਹੋਰ ਤਖ਼ਤ ਸਾਹਿਬਾਂ ਦੇ ਜਥੇਦਾਰ ਜਾਂ ਮੁੱਖ ਗ੍ਰੰਥੀ ਉਥੇ ਪਹੁੰਚੇ, ਪਰ ਫਿਰ ਵੀ ਦਸਤਾਰਬੰਦੀ ਕਰ ਦਿੱਤੀ ਗਈ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।

 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਅੰਮ੍ਰਿਤ ਵੇਲੇ ਆਪਣੀ ਸੇਵਾ ਸੰਭਾਲੀ। ਉਨ੍ਹਾਂ ਨੇ ਲਗਭਗ 2:50 ਵਜੇ, ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਇਹ ਜ਼ਿੰਮੇਵਾਰੀ ਸੰਭਾਲੀ। ਹਾਲਾਂਕਿ, ਉਨ੍ਹਾਂ ਦੀ ਸੇਵਾ ਸੰਭਾਲਣ ਲਈ 10 ਵਜੇ ਦਾ ਸਮਾਂ ਨਿਰਧਾਰਤ ਸੀ।


ਇਸ ਦੌਰਾਨ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਰਿਆਦਾ ਦੀ ਉਲੰਘਣਾ ਹੋਣ ਦੇ ਦੋਸ਼ ਲਾਏ ਗਏ। ਬੁੱਢਾ ਦਲ ਦੇ ਮੁਖੀ, ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਵੇਂ ਜਥੇਦਾਰ ਦੀ ਨਿਯੁਕਤੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦਾ ਆਖਣਾ ਸੀ ਕਿ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਸਮੇਂ, ਨਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਉਚ ਅਧਿਕਾਰੀ ਉੱਥੇ ਮੌਜੂਦ ਸੀ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ‘ਤੇ ਆਪਣਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਹ ਸਿਰਫ਼ ਗਲਤ ਪ੍ਰਚਾਰ ਹੈ। ਉਨ੍ਹਾਂ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਤਖ਼ਤ ਸਾਹਿਬ ‘ਤੇ ਗ੍ਰੰਥੀ ਸਿੰਘਾਂ ਵੱਲੋਂ ਉਨ੍ਹਾਂ ਨੂੰ ਸਿਰਪਾਓ ਵੀ ਦਿੱਤੇ ਗਏ।


ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਇਸ ਮੌਕੇ ਦੀਆਂ ਤਸਵੀਰਾਂ ਵੀ ਜਨਤਕ ਕੀਤੀਆਂ ਗਈਆਂ ਹਨ, ਜੋ ਸਾਰੇ ਦੋਸ਼ਾਂ ਨੂੰ ਗਲਤ ਸਾਬਤ ਕਰਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਗਲਤ ਜਾਣਕਾਰੀ ਨਾ ਫੈਲਾਈ ਜਾਵੇ।









March 07, 2025

ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰਾਂ ਸਾਹਿਬਾਨਾਂ ਦੇ ਨਾਂਮ Names of the new Jathedars of Akal Takht Sahib and Takht Sri Keshgarh Sahib

 ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾਏ ਜਾਣ ਤੋਂ ਬਾਅਦ ਨਵੇਂ ਜਥੇਦਾਰਾਂ ਦੀ ਚੋਣ ਕੀਤੀ ਗਈ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।  


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਦਰੂਨੀ ਕਮੇਟੀ ਦੀ ਮੀਟਿੰਗ ਵਿੱਚ ਜਸਵੰਤ ਸਿੰਘ ਪੁੜੈਨ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਥਾਂ 'ਤੇ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਦੇ ਤੌਰ 'ਤੇ ਬਾਬਾ ਟੇਕ ਸਿੰਘ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅੱਜ ਦੀ ਮੀਟਿੰਗ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਚਰਚਾ ਨਹੀਂ ਹੋਈ। ਹਾਲਾਂਕਿ, ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਭਾਈ ਰਣਜੀਤ ਸਿੰਘ ਕੁੱਕੀ ਗਿੱਲ ਦੇ ਬਾਰੇ ਸੰਖੇਪ ਜਾਣਕਾਰੀ

🔴🔶 ਭਾਈ ਰਣਜੀਤ ਸਿੰਘ ਕੁੱਕੀ ਗਿੱਲ ਬਾਰੇ ਜਾਣਕਾਰੀ ਭਾਈ ਰਣਜੀਤ ਸਿੰਘ ਕੁੱਕੀ ਗਿੱਲ (ਜਿਸ ਨੂੰ ਅਕਸਰ "ਕੁੱਕੀ ਗਿੱਲ" ਵਜੋਂ ਜਾਣਿਆ ਜਾਂਦਾ ਹੈ) ਇੱਕ ਵਿਵਾਦਿਤ ...